ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਆਹ ਤੋਂ ਪਹਿਲਾਂ ਮੰਗਣੀ ਦੀ ਰਸਮ ਵੀ ਅਦਾ ਕੀਤੀ ਜਾਵੇਗੀ, ਜੋ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਹੋਵੇਗੀ। ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਂ ਡਾ: ਗੁਰਵੀਨ ਕੌਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੀਤ ਹੇਅਰ ਦੀ 29 ਅਕਤੂਬਰ ਨੂੰ ਮੇਰਠ ‘ਚ ਮੰਗਣੀ ਹੋਵੇਗੀ। ਜਿਸ ਤੋਂ ਬਾਅਦ ਉਹ ਅਗਲੇ ਮਹੀਨੇ ਵਿਆਹ ਕਰਵਾਉਣਗੇ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦਾ ਵਿਆਹ 7 ਨਵੰਬਰ ਨੂੰ ਤੈਅ ਕੀਤਾ ਗਿਆ ਹੈ। ਇਹ ਵਿਆਹ ਪੰਜਾਬ ਦੇ ਮੋਹਾਲੀ ਜ਼ਿਲੇ ‘ਚ ਹੋਵੇਗਾ। ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਡਾ: ਗੁਰਵੀਨ ਕੌਰ ਪੇਸ਼ੇ ਤੋਂ ਡਾਕਟਰ ਹੈ। ਉਹ ਉੱਤਰ ਪ੍ਰਦੇਸ਼ ਦੇ ਮੇਰਠ ਸ਼ਹਿਰ ਦੇ ਰਹਿਣ ਵਾਲੇ ਹਨ।