ਆਈਪੀਐਲ 2024 ਦੇ ਰੋਮਾਂਚਕ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਪੰਜਾਬ ਕਿੰਗਜ਼ ਨੂੰ 2 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿੱਚ ਆਖਰੀ ਓਵਰ ਤੱਕ ਕਿਸੇ ਵੀ ਟੀਮ ਦੀ ਜਿੱਤ ਯਕੀਨੀ ਨਹੀਂ ਲੱਗ ਰਹੀ ਸੀ। ਧੜਕਣਾ ਵਧਾਉਣ ਵਾਲੇ ਇਸ ਮੈਚ ਵਿੱਚ ਆਖਰਕਾਰ ਹੈਦਰਾਬਾਦ ਨੇ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਪੰਜਾਬ ਕਿੰਗਜ਼ ਨੂੰ 183 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ ‘ਚ ਪੰਜਾਬ ਕਿੰਗਜ਼ ਦੀ ਟੀਮ 180 ਦੌੜਾਂ ਹੀ ਬਣਾ ਸਕੀ।
