[gtranslate]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੰਨ-ਸੁਵੰਨੇ ਫੁੱਲਾਂ ਨਾਲ ਕੀਤੀ ਗਈ ਸਜਾਵਟ, ਵਾਹਿਗੁਰੂ ਲਿਖ ਲਵਾਓ ਹਾਜ਼ਰੀ

sri harmandir sahib decorated with millions of flowers

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਰੰਗੇ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਨੂੰ ਮਨਮੋਹਕ ਫੁੱਲਾਂ ਦੇ ਨਾਲ ਸਜਾਇਆ ਗਿਆ ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਦਾ ਆਸ਼ੀਰਵਾਦ ਲੈਂਦੀਆਂ ਹਨ। ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਸੰਗਤਾਂ ਖੁੱਦ ਨੂੰ ਖੁਸ਼ਨਸੀਬ ਸਮਝਦੀਆਂ ਹਨ ।

Leave a Reply

Your email address will not be published. Required fields are marked *