ਵਿਸ਼ਵ ਕੱਪ ਕੁਆਲੀਫਾਇਰ ‘ਚ ਸ਼੍ਰੀਲੰਕਾ ਨੇ ਨੀਦਰਲੈਂਡ ਨੂੰ ਹਰਾ ਦਿੱਤਾ ਹੈ। ਇਸ ਮੈਚ ਵਿੱਚ ਡੱਚ ਟੀਮ ਨੂੰ 21 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਨੀਦਰਲੈਂਡ ਨੂੰ ਮੈਚ ਜਿੱਤਣ ਲਈ 214 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਉਹ 40 ਓਵਰਾਂ ‘ਚ 192 ਦੌੜਾਂ ‘ਤੇ ਸਿਮਟ ਗਈ। ਇਸ ਤੋਂ ਪਹਿਲਾਂ ਸ਼੍ਰੀਲੰਕਾ ਦੀ ਟੀਮ 47.4 ਓਵਰਾਂ ‘ਚ 213 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਸ਼੍ਰੀਲੰਕਾ ਦੀਆਂ 213 ਦੌੜਾਂ ਦੇ ਜਵਾਬ ‘ਚ ਬੱਲੇਬਾਜ਼ੀ ਕਰਨ ਉਤਰੀ ਨੀਦਰਲੈਂਡ ਦੀ ਟੀਮ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਸਲਾਮੀ ਬੱਲੇਬਾਜ਼ ਵਿਕਰਮਜੀਤ ਸਿੰਘ ਅਤੇ ਮੈਕਸ ਓਡੇਡ ਬਿਨਾਂ ਕੋਈ ਦੌੜ ਬਣਾਏ ਪਵੇਲੀਅਨ ਪਰਤ ਗਏ।