ਪੰਜਾਬ ‘ਚ ਭਲਕੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਲਈ ਪ੍ਰਚਾਰ ਬੀਤੇ ਦਿਨ ਯਾਨੀ ਕਿ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ ਹੈ। ਪਰ ਚੋਣਾਂ ਤੋਂ ਕੁੱਝ ਘੰਟੇ ਪਹਿਲਾ ਹਲਕਾ ਅਮਰਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਅਮਰਗੜ੍ਹ ਹਲਕੇ ਤੋਂ ਪਹਿਲੀ ਵਾਰ ਚੋਣ ਲੜ ਰਹੀ ਪਾਰਟੀ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨੇ ਚੋਣ ਨਾ ਲੜਨ ਅਤੇ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।