ਦੱਖਣੀ ਆਕਲੈਂਡ ਦੇ ਓਟਾਹੂਹੂ ਪੂਲ ਐਂਡ ਲੀਜ਼ਰ ਸੈਂਟਰ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਵਿਅਕਤੀ ਨੂੰ ਚਾਕੂ ਮਾਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਕਿਹਾ ਕਿ ਉਹ “ਮੇਸਨ ਐਵੇਨਿਊ ‘ਤੇ ਇੱਕ ਵਪਾਰਕ ਪਤੇ” ‘ਤੇ ਇੱਕ ਘਟਨਾ ਵਿੱਚ ਸ਼ਾਮਿਲ ਹੋਏ ਸਨ, ਜਿਸ ਦੀ ਪੁਸ਼ਟੀ ਹੈਟੋ ਹੋਨ ਸੇਂਟ ਜੌਨ ਨੇ ਸ਼ਾਮ 4.55 ਵਜੇ ਕੀਤੀ ਸੀ। ਉਨ੍ਹਾਂ ਕਿਹਾ ਕਿ, “ਇੱਕ ਵਿਅਕਤੀ ਨੂੰ ਚਾਕੂ ਦੇ ਜ਼ਖ਼ਮਾਂ ਦੇ ਕਾਰਨ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ।” ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਦੋ ਐਂਬੂਲੈਂਸਾਂ ਨੇ ਹਾਜ਼ਰੀ ਭਰੀ ਅਤੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਮਿਡਲਮੋਰ ਹਸਪਤਾਲ ਪਹੁੰਚਾਇਆ।
ਪੁਲਿਸ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਉਹ ਇਸ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਦੀ ਭਾਲ ਕਰ ਰਹੇ ਹਨ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਹਾਲਾਂਕਿ ਬਾਅਦ ਵਿੱਚ, ਉਨ੍ਹਾਂ ਨੇ ਕਿਹਾ ਕਿ ਉਸ ਵਿਅਕਤੀ ਨੇ ਵੀਰਵਾਰ ਸ਼ਾਮ ਨੂੰ ਮਾਨੁਕਾਊ ਪੁਲਿਸ ਸਟੇਸ਼ਨ ਵਿੱਚ ਆਪਣੇ ਆਪ ਨੂੰ ਪੇਸ਼ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਵਿੱਚ ਪੁਲਿਸ ਦੀ ਮਦਦ ਕਰ ਰਿਹਾ ਹੈ।