ਮੱਧ ਆਕਲੈਂਡ ਵਿੱਚ ਸ਼ਨੀਵਾਰ ਸਵੇਰੇ ਇੱਕ ਵਿਅਕਤੀ ਦੇ ਚਾਕੂ ਮਾਰਨ ਦੇ ਮਾਮਲੇ ‘ਚ 1 ਕਿਸ਼ੋਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 1 ਵਜੇ ਕਵੇ ਸਟ੍ਰੀਟ ‘ਤੇ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ 17 ਸਾਲ ਦੇ ਇੱਕ ਮੁੰਡੇ ਨੂੰ ਗ੍ਰਿਫਤਾਰ ਕੀਤਾ। ਪੀੜਤ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਸੀ। ਦੋਸ਼ੀ ਦੇ ਸ਼ਨੀਵਾਰ ਨੂੰ ਹੀ ਆਕਲੈਂਡ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਣ ਦੀ ਉਮੀਦ ਸੀ, ਜਿਸ ‘ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਕਿਹਾ, “ਇੱਕ ਸੀਨ ਦੀ ਜਾਂਚ ਕੀਤੀ ਗਈ ਹੈ, ਅਤੇ ਘਟਨਾ ਦੇ ਹਾਲਾਤਾਂ ਬਾਰੇ ਪੁੱਛਗਿੱਛ ਜਾਰੀ ਹੈ। “