ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਐਸ਼ੇਜ਼ ਸੀਰੀਜ਼ ਆਪਣੇ ਆਖਰੀ ਪੜਾਅ ‘ਤੇ ਹੈ ਅਤੇ ਸੀਰੀਜ਼ ਦਾ ਫੈਸਲਾ ਆਖਰੀ ਦਿਨ ਤੱਕ ਖਿੱਚਿਆ ਜਾਣ ਵਾਲਾ ਹੈ। ਹਾਲਾਂਕਿ ਆਖਰੀ ਟੈਸਟ ਖਤਮ ਹੋਣ ਤੋਂ ਪਹਿਲਾਂ ਹੀ ਇੱਕ ਹੋਰ ਵੱਡਾ ਫੈਸਲਾ ਸਾਹਮਣੇ ਆਇਆ ਹੈ। ਇੰਗਲੈਂਡ ਦੇ ਦਿੱਗਜ ਤੇਜ਼ ਗੇਂਦਬਾਜ਼ ਸਟੂਅਰਟ ਬ੍ਰਾਡ ਇਸ ਟੈਸਟ ਨਾਲ ਕ੍ਰਿਕਟ ਨੂੰ ਅਲਵਿਦਾ ਕਹਿ ਦੇਣਗੇ। ਬ੍ਰਾਡ ਨੇ ਓਵਲ ਟੈਸਟ ਨਾਲ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਬਰਾਡ ਨੇ ਓਵਲ ‘ਚ ਖੇਡੇ ਜਾ ਰਹੇ ਆਖਰੀ ਟੈਸਟ ਦੇ ਤੀਜੇ ਦਿਨ ਦੀ ਸਮਾਪਤੀ ਤੋਂ ਬਾਅਦ ਇਹ ਐਲਾਨ ਕੀਤਾ। ਉਹ ਟੈਸਟ ਕ੍ਰਿਕਟ ਦੇ ਦੂਜੇ ਸਭ ਤੋਂ ਸਫਲ ਤੇਜ਼ ਗੇਂਦਬਾਜ਼ ਦੇ ਤੌਰ ‘ਤੇ ਆਪਣੇ ਕਰੀਅਰ ਦਾ ਅੰਤ ਕਰਨਗੇ।