ਵਿਦੇਸ਼ਾਂ ‘ਚ ਅਕਸਰ ਹੀ ਭਾਰਤੀਆਂ ਨੂੰ ਨਸਲਵਾਦ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਨਿਊਜ਼ੀਲੈਂਡ ਦੀ ਗੱਲ ਕਰੀਏ ਤਾਂ ਇੱਥੇ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਪਰ ਹੁਣ ਆਕਲੈਂਡ ਯੂਨੀਵਰਸਿਟੀ ਆਫ ਟੈਕਨਾਲਜੀ ਵੱਲੋਂ ਜਾਰੀ ਕੀਤੀ ਗਈ ਇੱਕ ਸਟੱਡੀ ‘ਚ ਖੁਲਾਸਾ ਹੋਇਆ ਹੈ ਕਿ ਨੌਕਰੀ ਦੌਰਾਨ ਅਤੇ ਆਪਣੇ ਕਰੀਅਰ ਵਿੱਚ ਅੱਗੇ ਵਧਣ ਲਈ ਭਾਰਤੀ ਮੂਲ ਦੀਆਂ ਮਹਿਲਾਵਾਂ ਨੂੰ ਇੱਥੇ ਵੀ ਨਸਲਵਾਦ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਬੋਲੀ, ਉਮਰ, ਪੜ੍ਹਾਈ, ਧਰਮ, ਦਿੱਖ ਆਦਿ ਨੂੰ ਲੈ ਕੇ ਨਸਲਵਾਦ ਦਾ ਸਾਹਮਣਾ ਕਰਨਾ ਪੈਂਦਾ ਹੈ। ਹੈਰਾਨ ਕਰਨ ਵਾਲੀ ਗੱਲ ਇਹ ਵੀ ਹੈ ਕਿ ਵੱਡੇ ਅਹੁਦੇ ‘ਤੇ ਬੈਠੇ ਲੋਕਾਂ ਨੂੰ ਵੀ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।
![Study finds racism holding back](https://www.sadeaalaradio.co.nz/wp-content/uploads/2024/08/WhatsApp-Image-2024-08-05-at-9.54.20-AM-950x534.jpeg)