ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਜਲੰਧਰ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਨੂੰ ਭਗਵੰਤ ਮਾਨ ਦੀ ਥਾਂ ਭਗਵੰਤ ਬੇਈਮਾਨ ਦਾ ਨਾਂ ਲੈ ਕੇ ਕਿਹਾ ਕਿ ਸਰਕਾਰ ਸਿਰਫ ਇਸ਼ਤਿਹਾਰਾਂ ਜਾਂ ਵੱਡੇ ਹੋਰਡਿੰਗਾਂ ਰਾਹੀਂ ਝੂਠ ਦੇ ਸਹਾਰੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭਾਰੀ ਕਰਜ਼ੇ ਵਿੱਚ ਡੁੱਬੀ ਹੋਈ ਹੈ ਅਤੇ 40,000 ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਚੁੱਕੀ ਹੈ।
ਸੁਖਬੀਰ ਬਾਦਲ ਨੇ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਕਾਰੋਬਾਰੀਆਂ ਨੂੰ ਕਿਹਾ ਕਿ ਬਹੁਤ ਭਿਆਨਕ ਗਰਮੀ ਪੈਣ ਵਾਲੀ ਹੈ। ਇਸ ਤੋਂ ਪਹਿਲਾਂ ਇਨਵਰਟਰ ਅਤੇ ਜਨਰੇਟਰ ਖਰੀਦ ਲਓ। ਗਰਮੀਆਂ ਵਿੱਚ ਲੋਕਾਂ ਨੂੰ ਬਿਜਲੀ ਨਹੀਂ ਮਿਲਣ ਵਾਲੀ। ਪੰਜਾਬ ਬਿਜਲੀ ਬੋਰਡ ਪੂਰੀ ਤਰ੍ਹਾਂ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਅਤੇ ਉਨ੍ਹਾਂ ਕੋਲ ਗਰਮੀਆਂ ਵਿੱਚ ਬਿਜਲੀ ਖਰੀਦਣ ਲਈ ਪੈਸੇ ਨਹੀਂ ਹਨ।