[gtranslate]

‘ਜੇ ਮਜੀਠੀਆ ਖਿਲਾਫ ਮਿਲਿਆ ਇੱਕ ਵੀ ਸਬੂਤ ਤਾਂ ਛੱਡ ਦੇਵਾਂਗਾ ਸਿਆਸਤ’ : ਸੁਖਬੀਰ ਬਾਦਲ

sukhbir badal said if

ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਡਰੱਗ ਮਾਮਲੇ ‘ਤੇ ਬੋਲਦਿਆਂ ਕਿਹਾ ਹੈ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇਕਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੋਈ ਸਬੂਤ ਮਿਲਦਾ ਹੈ ਤਾਂ ਮੈਂ ਸਿਆਸਤ ਛੱਡ ਦੇਵਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਚਰਨਜੀਤ ਸਿੰਘ ਚੰਨੀ ਦੇ ਇਸਾਰੇ ਉੱਤੇ ਹੋਇਆ ਹੈ। ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 3 ਦਿਨ ਲਈ ਰੋਕ ਲਾ ਦਿੱਤੀ ਗਈ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ।

ਇਸ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ-ਬਸਪਾ ਗੱਠਜੋੜ ਦੇ ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ-ਬਸਪਾ ਗੱਠਜੋੜ ਵੱਲੋਂ ਸੁਖਬੀਰ ਸਿੰਘ ਬਾਦਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਮੁੱਖ ਮੰਤਰੀ ਉਮੀਦਵਾਰ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ।

Leave a Reply

Your email address will not be published. Required fields are marked *