ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸੂਬੇ ‘ਚ ਵਾਅਦਿਆਂ ਅਤੇ ਦਾਅਵਿਆਂ ਦਾ ਦੌਰ ਵੀ ਤੇਜ਼ ਹੋ ਗਿਆ ਹੈ। ਉੱਥੇ ਹੀ ਬੀਤੇ ਦਿਨ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ-ਭਗਵੰਤ ਮਾਨ ਦੀ ਜੋੜੀ ਨੂੰ ਪੰਜਾਬੀ ਸਿੱਧੇ ਤੌਰ ’ਤੇ ਨਕਾਰ ਦੇਣਗੇ, ਕਿਉਂਕਿ ਉਹਨਾਂ ਨੇ ਸੂਬੇ ਵਿੱਚ ਮਾਨ ਨੂੰ ਡੰਮੀ ਚਿਹਰਾ ਬਣਾ ਕੇ ਕੇਜਰੀਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਆਮ ਆਦਮੀ ਪਾਰਟੀ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ।
ਅਕਾਲੀ ਦਲ ਦੇ ਪ੍ਰਧਾਨ, ਜੋ ਪਾਰਟੀ ਦੇ ਉਮੀਦਵਾਰ ਸਰਦਾਰ ਜਗਮੀਤ ਸਿੰਘ ਬਰਾੜ ਦੇ ਹੱਕ ਵਿਚ ਹਲਕੇ ਦਾ ਦੌਰਾ ਕਰ ਰਹੇ ਸਨ, ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਦਾਅਵੇ ਕਰ ਰਹੀ ਹੈ ਕਿ ਕੇਜਰੀਵਾਲ-ਮਾਨ ਦੀ ਜੋੜੀ ਸੂਬੇ ਵਿਚ ਇਸਦੇ ਜਿੱਤਣ ਦੀ ਸੰਭਾਵਨਾ ਨੁੰ ਮਜ਼ਬੂਤ ਕਰੇਗੀ ਜਦੋਂ ਕਿ ਹੋਵੇਗਾ ਇਸ ਤੋਂ ਬਿਲਕੁਲ ਉਲਟ।