[gtranslate]

ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ- “ਸੱਤ ਦਿਨਾਂ ਅੰਦਰ ਮੰਗੋ ਮਾਫੀ” !

sukhbir singh badal sent legal notice

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ‘ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ ਸੁੱਖ ਵਿਲਾਸ ਨੂੰ 108.73 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਸੀ। ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਿਤ ਕਰਨ ਜਾਂ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਦੋਸ਼ ਸਾਬਿਤ ਨਾ ਹੋਣ ਅਤੇ ਮੁਆਫੀ ਨਾ ਮੰਗਣ ‘ਤੇ ਮਾਣਹਾਨੀ ਦਾ ਕੇਸ ਕਰਨਗੇ।

ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਿਤ ਕਰਨੇ ਚਾਹੀਦੇ ਹਨ। ਜੇਕਰ ਸੀਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਖ ਵਿਲਾਸ ‘ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ।

Leave a Reply

Your email address will not be published. Required fields are marked *