ਸੋਮਵਾਰ ਦਾ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਅੱਜ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਚਰਨਜੀਤ ਸਿੰਘ ਚੰਨੀ ਪੰਜਾਬ ਦੇ 16 ਵੇਂ ਮੁੱਖ ਮੰਤਰੀ ਹਨ, ਪਰ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੋਮਵਾਰ ਨੂੰ ਸਹੁੰ ਚੁੱਕੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਹੈ। ਇਨ੍ਹਾਂ ਤੋਂ ਇਲਾਵਾ ਓਪੀ ਸੋਨੀ ਨੇ ਵੀ ਸੋਮਵਾਰ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਆਪਣਾ ਮੁੱਖ ਮੰਤਰੀ ਚਿਹਰਾ ਬਦਲ ਦਿੱਤਾ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਤੈਅ ਮੰਨਿਆ ਜਾ ਰਿਹਾ ਸੀ ਤੇ ਇਸ ਸਬੰਧੀ ਕਈ ਵਿਧਾਇਕਾਂ ਨੇ ਐਲਾਨ ਵੀ ਕਰ ਦਿੱਤਾ ਸੀ ਪਰ ਅਚਾਨਕ ਹਾਈਕਮਾਨ ਨੇ ਆਪਣਾ ਫੈਸਲਾ ਬਦਲ ਦਿਆ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਐਲਾਨ ਕਰ ਦਿੱਤਾ ਸੀ।