ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁੱਝ ਹੁੰਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹੋਣਗੇ। ਸੁਖਪਾਲ ਖਹਿਰਾ ਨੇ ਡੀਜੀਪੀ ਨੂੰ ਭੇਜੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਸ਼ੁੱਕਰਵਾਰ ਨੂੰ ਬਜਟ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਕਈ ਫੋਨ ਲਗਾਤਾਰ ਆਉਣ ਲੱਗੇ। ਪੁੱਛਣ ‘ਤੇ ਉਨ੍ਹਾਂ ਨੇ ਦੱਸਿਆ ਕਿ ਇੱਕ ਨੌਜਵਾਨ ਨੇ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਮੈਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ
ਦੋਸ਼ੀ ਨੇ ਧਮਕੀ ਦਿੱਤੀ ਹੈ ਕਿ ਉਹ ਕਿਤੇ ਗਿਆ ਤਾਂ ਉਸ ਦੇ ਸਿਰ ‘ਤੇ ਗੋਲੀ ਚਲਾ ਦੇਵੇਗਾ। ਇਹ ਪੋਸਟ ਦੋ ਲਾਈਨਾਂ ਵਿੱਚ ਸੀ। ਖਹਿਰਾ ਨੇ ਪੋਸਟ ਅਤੇ ਆਪਣੀ ਸ਼ਿਕਾਇਤ ਡੀਜੀਪੀ ਗੌਰਵ ਯਾਦਵ ਨੂੰ ਵਟਸਐਪ ‘ਤੇ ਭੇਜ ਦਿੱਤੀ ਹੈ। ਨਾਲ ਫੋਨ ‘ਤੇ ਵੀ ਗੱਲ ਕੀਤੀ। ਖਹਿਰਾ ਨੇ ਕਿਹਾ ਕਿ ਮੈਂ ਇਸ ਤੋਂ ਡਰਨ ਵਾਲਾ ਨਹੀਂ ਹਾਂ। ਪਰ ਅਜਿਹੀਆਂ ਗੱਲਾਂ ਨੂੰ ਜਨਤਾ ਅਤੇ ਸਰਕਾਰ ਦੇ ਸਾਹਮਣੇ ਲਿਆਉਣਾ ਨੈਤਿਕ ਜ਼ਿੰਮੇਵਾਰੀ ਬਣ ਜਾਂਦੀ ਹੈ।