ਬੁੱਧਵਾਰ ਨੂੰ ਪੰਜਾਬ ‘ਚ ਅਕਾਲੀ ਦਲ ਦੇ ਵਿਧਾਇਕ ਡਾ: ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ। ਇਸ ਦੌਰਾਨ ਹੋਈ ਪ੍ਰੈੱਸ ਕਾਨਫਰੰਸ ‘ਚ ਸੀ.ਐੱਮ ਮਾਨ ਨੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਦੇਖਾਂਗੇ ਕਿ ਗੱਲ ਬਣਦੀ ਹੈ ਜਾਂ ਨਹੀਂ।