ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਰੈਨਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਪਹੁੰਚ ਕੇ ਭਾਜਪਾ ਦੇ ਸਾਰੇ ਮੋਰਚਿਆਂ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋਕ ਸਭਾ ਪੱਧਰ ‘ਤੇ ਪ੍ਰੋਗਰਾਮ ਉਲੀਕਣ ਲਈ ਜੁਟਾਉਣ ਲਈ ਕਿਹਾ।
ਇਸ ਦੌਰਾਨ ਅਕਾਲੀ ਦਲ ਨਾਲ ਗਠਜੋੜ ‘ਤੇ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਜਲੰਧਰ ਜਾਂ ਚੰਡੀਗੜ੍ਹ ‘ਚ ਨਹੀਂ ਸਗੋਂ ਦਿੱਲੀ ‘ਚ ਹੋਵੇਗਾ। ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵੀ ਸਾਧਿਆ। ਉਨ੍ਹਾਂ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇੱਕ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿੰਨੀ ਘਬਰਾਈ ਹੋਈ ਹੈ। ‘ਆਪ’ ਸਰਕਾਰ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ।