ਪੰਜਾਬ ਦੇ ਦਿੱਗਜ ਨੇਤਾ ਸੁਨੀਲ ਜਾਖੜ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਕਾਂਗਰਸ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਹ ਸੋਮਵਾਰ ਨੂੰ ਅਚਾਨਕ ਦਿੱਲੀ ਲਈ ਰਵਾਨਾ ਹੋ ਗਏ ਹਨ। ਕੁੱਝ ਮੀਡੀਆ ਰਿਪੋਰਟਾਂ ‘ਚ ਦਾਅਵੇ ਕੀਤੇ ਜਾ ਰਹੇ ਹਨ ਕਿ ਉਹ ਉੱਥੇ ਭਾਜਪਾ ਜਾਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਅਧਿਕਾਰਤ ਤੌਰ ‘ਤੇ ਜਾਖੜ ਦੇ ਕਰੀਬੀ ਕੁੱਝ ਨਹੀਂ ਕਹਿ ਰਹੇ ਹਨ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਿਲ ਹੋਣ ਦੀ ਚਰਚਾ ਹੈ ਪਰ ਜਾਖੜ ਦੇ ਕੱਦ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੀ ਉਨ੍ਹਾਂ ਨਾਲ ਜੋੜ ਸਕਦੀ ਹੈ।
ਸੁਨੀਲ ਜਾਖੜ ਨੇ ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡਣ ਦੇ ਸੰਕੇਤ ਦਿੱਤੇ ਸਨ। ਜਾਖੜ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ‘ਤੇ ਤਿਰੰਗਾ ਲਗਾਇਆ ਸੀ। ਰਾਸ਼ਟਰਵਾਦ ਨੂੰ ਲੈ ਕੇ ਭਾਜਪਾ ਦੀ ਨੀਤੀ ਹਮੇਸ਼ਾ ਸਪੱਸ਼ਟ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਥਾਂ-ਥਾਂ ਚੋਣ ਪ੍ਰਚਾਰ ਵਿੱਚ ਤਿਰੰਗੇ ਦਾ ਸਹਾਰਾ ਲੈਂਦੀ ਹੈ। ਅਜਿਹੇ ‘ਚ ਜਾਖੜ ਕਿਸ ਤਰ੍ਹਾਂ ਅੱਗੇ ਵਧਣਗੇ, ਇਸ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ।