[gtranslate]

ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ ਚੋਣਾਂ ਤੱਕ ਗ੍ਰਿਫ਼ਤਾਰੀ ‘ਤੇ ਲਾਈ ਰੋਕ

supreme court gives protection from

ਡਰੱਗ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਹੁਣ ਪੰਜਾਬ ਪੁਲਿਸ ਉਦੋਂ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਹਦਾਇਤ ਦਿੱਤੀ ਹੈ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਖਿਲਾਫ ਅਪਰਾਧਿਕ ਕੇਸ ਦਰਜ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਸੁਪਰੀਮ ਕੋਰਟ ਨੇ ਮਜੀਠੀਆ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਸੀਜੇਆਈ ਰਮਨਾ ਨੇ ਕਿਹਾ ਕਿ ਅਫਸੋਸ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਅਜਿਹੇ ਕੇਸ ਸਾਹਮਣੇ ਆ ਰਹੇ ਹਨ। ਦੱਸ ਦੇਈਏ ਕਿ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਚਿਹਰੇ ਦੀ ਦੌੜ ਵਿੱਚ ਸ਼ਾਮਲ ਨਵਜੋਤ ਸਿੱਧੂ ਵਿਰੁੱਧ ਚੋਣ ਲੜ ਰਹੇ ਹਨ।

Likes:
0 0
Views:
222
Article Categories:
India News

Leave a Reply

Your email address will not be published. Required fields are marked *