[gtranslate]

ਵੱਡੀ ਖਬਰ : ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ, ਕਿਹਾ – ‘ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਪਰ…’

supreme courts big statement on farmers protest

ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇੱਕ ਵਾਰ ਫਿਰ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ। ਇਸ ਦੇ ਜਵਾਬ ‘ਚ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸੜਕਾਂ ਪੁਲਿਸ ਨੇ ਬੰਦ ਕੀਤੀਆਂ ਹਨ, ਨਾ ਕਿ ਕਿਸਾਨਾਂ ਨੇ। ਸੁਪਰੀਮ ਕੋਰਟ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਨੂੰ ਸੜਕਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚਾਰ ਹਫਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ।

ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ। ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੇ ਅਧੀਨ 43 ਕਿਸਾਨ ਸੰਗਠਨਾਂ ਨੂੰ ਇੱਕ ਧਿਰ ਬਣਾਉਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇਸੇ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ‘ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ, ਸੜਕਾਂ ਜਾਮ ਕਰਨ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *