ਵੀਰਵਾਰ ਦਾ ਦਿਨ ਨਿਊਜ਼ੀਲੈਂਡ ‘ਚ ਵਸਦੇ ਪ੍ਰਵਾਸੀਆਂ ਦੇ ਲਈ ਇੱਕ ਬਹੁਤ ਵੱਡਾ ਦਿਨ ਸਾਬਿਤ ਹੋਇਆ ਹੈ। ਦਰਅਸਲ ਨਿਊਜ਼ੀਲੈਂਡ ਸਰਕਾਰ ਨੇ ਇੱਕ ਵੱਡੀ ਖੁਸ਼ਖਬਰੀ ਦਿੰਦਿਆਂ ਦੇਸ਼ ਵਿੱਚ ਵਸਦੇ ਪ੍ਰਵਾਸੀਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਨਿਊਜ਼ੀਲੈਂਡ ਸਰਕਾਰ ਦੇ ਇਸ ਫੈਸਲੇ ਨਾਲ 1 ਲੱਖ 65 ਪ੍ਰਵਾਸੀਆਂ ਨੂੰ ਫਾਇਦਾ ਮਿਲੇਗਾ। ਉੱਥੇ ਹੀ ਹੁਣ ਨਿਊਜ਼ੀਲੈਂਡ ‘ਚ ਇਮੀਗ੍ਰੇਸ਼ਨ ਦੇ ਮੁੱਦੇ ਨੂੰ ਹੱਲ ਕਰਨ ਲਈ ਲਗਾਤਾਰ ਯਤਨ ਕਰਨ ਵਾਲੀ ਸੁਪਰੀਮ ਸਿੱਖ ਸੁਸਾਇਟੀ ਵੱਲੋ ਵੀ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਗਿਆ ਹੈ।
ਦਰਅਸਲ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਡ ਦੀ ਪ੍ਰਬੰਧਿਕ ਕਮੇਟੀ ਦੀ ਸ਼ੁੱਕਰਵਾਰ 01 ਅਕਤੂਬਰ 2021 ਨੂੰ ਹੋਈ ਮੀਟਿੰਗ ‘ਚ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ ਕੇ ਜਿਨ੍ਹਾਂ ਸੇਵਾਦਾਰਾਂ ਨੇ ਕੋਵਿਡ ਕਾਲ ਦਰਮਿਆਨ ਗੁਰੂ ਘਰ ਦੇ ਫੂਡ ਡਰਾਈਵ ‘ਚ ਨਿਰੰਤਰ ਸੇਵਾਂਵਾਂ ਨਿਭਾਈਆਂ ਹਨ, ਉਨ੍ਹਾਂ ਦੀਆਂ ਰੈਜੀਡੈਸ ਅਪਲੀਕੇਸ਼ਨਾਂ ਨੂੰ ਅਪਲਾਈ ਕਰਨ ਲਈ ਵਕੀਲਾਂ ਦਾ ਸਾਰਾ ਪ੍ਰਬੰਧ ਅਤੇ ਖਰਚ ਸੁਪਰੀਮ ਸਿੱਖ ਸੁਸਾਇਟੀ ਵੱਲੋ ਕੀਤਾ ਜਾਵੇਗਾ। ਕਮੇਟੀ ਵੱਲੋ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਨਵੇ ਕਾਨੂੰਨ ਮੁਤਾਬਿਕ ਜਿਹੜੇ ਵਲੰਟੀਅਰ ਇਸ ਲਈ ਯੋਗ ਹਨ ਉਨ੍ਹਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ ਅਤੇ ਜਿਹੜੇ ਲੋਕ ਅਜੇ ਰਹਿ ਗਏ ਹਨ ਉਨ੍ਹਾਂ ਲਈ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ।
ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਆਫਿਸ ਨਾਲ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਡ ਨੇ ਰਾਬਤਾ ਕਾਇਮ ਕਰਕੇ ਟਾਕਾਨਿਨੀ ਗੁਰੂ ਘਰ ‘ਚ ਇੰਮੀਗਰੇਸ਼ਨ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਪਰੰਤ ਨਵੇ ਕਾਨੂੰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ ਅਤੇ ਗੁਰੂ ਘਰ ‘ਚ ਉਨ੍ਹਾਂ ਦੀ ਇੱਕ ਤਸਵੀਰ ਵੀ ਭੇਟ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ‘ਚ ਪਿਛਲੇ ਕੁੱਝ ਸਮੇ ਤੋਂ ਇਮੀਗ੍ਰੇਸ਼ਨ ਦਾ ਮੁੱਦਾ ਇੱਕ ਵੱਡਾ ਮੁੱਦਾ ਰਿਹਾ ਹੈ ਅਤੇ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਡ ਨੇ ਇਸ ਮਸਲੇ ਨੂੰ ਹੱਲ ਕਰਵਾਉਣ ਦੇ ਲਈ ਲਗਾਤਾਰ ਆਪਣੇ ਪੱਧਰ ਯਤਨ ਕੀਤੇ ਹਨ। ਉੱਥੇ ਹੀ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਡ ਦਾ ਇਹ ਫੈਸਲਾ ਵੀ ਇੱਕ ਸ਼ਲਾਘਾ ਯੋਗ ਕਦਮ ਹੈ।