ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਠ ਸਾਲ ਲਗਾਤਾਰ ਭੁੱਖ ਹੜਤਾਲ ਕਰਨ ਵਾਲੇ ਸਿੱਖ ਕੌਮ ਦੇ ਯੋਧੇ 92 ਸਾਲਾ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ ਹਨ। ਉਨ੍ਹਾਂ ਨੇ 16 ਜਨਵਰੀ, 2015 ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ। ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ਮਗਰੋਂ ਪਿੰਡ ਹਸਨਪੁਰ ਵਿੱਚ ਸੋਗ ਦੀ ਲਹਿਰ ਹੈ। ਲੁਧਿਆਣਾ ਨੇੜਲੇ ਪਿੰਡ ਹਸਨਪੁਰ ਦੇ ਵਸਨੀਕ ਸੂਰਤ ਸਿੰਘ ਖ਼ਾਲਸਾ (92) ਦਾ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿਹਾਂਤ ਹੋਇਆ ਹੈ।
