ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਮ ਅਰਦਾਸ (ਭੋਗ) ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਹੈ। ਦੱਸ ਦਈਏ ਕਿ ਸੁਰਿੰਦਰ ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵੱਧ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਛਿੰਦਾ ਇੱਕ ਨਿੱਜੀ ਹਸਪਤਾਲ ਵਿਚ ਵੀ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਰਹੇ। ਜਿੱਥੇ ਉਨ੍ਹਾਂ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਸੀ।
