ਸੁਰੀਲੀ ਆਵਾਜ਼ ਦੇ ਮਾਲਕ ਅਤੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਛਿੰਦਾ ਦਾ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰ ਜਦੋਂ ਉੱਥੇ ਹਾਲਤ ਨਾ ਸੁਧਰੀ ਤਾਂ ਸ਼ਨੀਵਾਰ ਨੂੰ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਦੀ ਸਲਾਹ ਨਾਲ ਸੁਰਿੰਦਰ ਛਿੰਦਾ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ।
ਛਿੰਦਾ ਵੈਂਟੀਲੇਟਰ ‘ਤੇ ਹਨ। ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕ ਸੁਰਿੰਦਰ ਛਿੰਦਾ ਦੀ ਚੰਗੀ ਸਿਹਤ ਲਈ ਅਰਦਾਸ ਕਰ ਰਹੇ ਹਨ। ਇਸ ਦੇ ਨਾਲ ਹੀ ਡਾਕਟਰ ਛਿੰਦਾ ਦੇ ਜਲਦੀ ਠੀਕ ਹੋਣ ਦੀ ਵੀ ਕੋਸ਼ਿਸ਼ ਕਰ ਰਹੇ ਹਨ। ਸੁਰਿੰਦਰ ਛਿੰਦਾ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਕਈ ਮਸ਼ਹੂਰ ਚਿਹਰੇ ਉਨ੍ਹਾਂ ਨੂੰ ਮਿਲਣ ਆਏ ਹਨ। ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ, ਗਾਇਕ ਅਤੇ ਅਦਾਕਾਰ ਬੱਬੂ ਮਾਨ, ਹੌਬੀ ਧਾਲੀਵਾਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਸੁਰਿੰਦਰ ਛਿੰਦਾ ਦਾ ਹਾਲ ਚਾਲ ਜਾਣਿਆ ਸੀ।