ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੀ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਲੱਗੀ ਹੋਈ ਹੈ। ਪਰ ਇਸ ਦੌਰਾਨ ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਕੁੱਝ ਸਮਾਂ ਪਹਿਲਾ ਹੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਫੇਸਬੁੱਕ ‘ਤੇ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ।