ਸਵੀਡਨ ਦੇ ਓਰੇਬਰੋ ਸ਼ਹਿਰ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਕਰੀਬ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ ਹਨ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਇਲਾਕੇ ਨੂੰ ਘੇਰ ਲਿਆ ਗਿਆ ਹੈ। ਹਮਲਾਵਰ ਨੂੰ ਫੜਨ ਲਈ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 1 ਵਜੇ ਵਾਪਰੀ। ਇਸ ਗੋਲੀਬਾਰੀ ‘ਚ 10 ਲੋਕ ਜ਼ਖਮੀ ਹੋਏ ਹਨ। ਹਾਲਾਂਕਿ ਉਨ੍ਹਾਂ ਦੀ ਹਾਲਤ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਸਥਾਨਕ ਲੋਕਾਂ ਨੂੰ ਸਕੂਲ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ, ਤਾਂ ਜੋ ਜਾਂਚ ਅਤੇ ਸੁਰੱਖਿਆ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਓਰੇਬਰੋ ਸ਼ਹਿਰ ਨੂੰ ਆਮ ਤੌਰ ‘ਤੇ ਸ਼ਾਂਤ ਅਤੇ ਸੁਰੱਖਿਅਤ ਸਥਾਨ ਮੰਨਿਆ ਜਾਂਦਾ ਹੈ ਪਰ ਇਸ ਘਟਨਾ ਨੇ ਇਲਾਕੇ ‘ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਸਵੀਡਿਸ਼ ਹੇਰਾਲਡ ਦੇ ਅਨੁਸਾਰ, ਸਥਾਨਕ ਪੁਲਿਸ ਓਰੇਬਰੋ ਦੇ ਮੁਖੀ ਰੌਬਰਟੋ ਫੋਰੈਸਟ ਨੇ ਕਿਹਾ ਹੈ ਕਿ ਅਸੀਂ ਇਸ ਸਮੇਂ ਵਧੇਰੇ ਜਾਣਕਾਰੀ ਨਹੀਂ ਦੇ ਸਕਦੇ ਕਿਉਂਕਿ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਮਾਰੇ ਗਏ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅੱਤਵਾਦੀ ਹਮਲਾ ਹੈ। ਪੁਲਿਸ ਦਾ ਮੰਨਣਾ ਹੈ ਕਿ ਕਿਸੇ ਹਮਲਾਵਰ ਨੇ ਇਹ ਵਾਰਦਾਤ ਕੀਤੀ ਹੈ। ਪੁਲਿਸ ਨੂੰ ਅਜੇ ਤੱਕ ਸ਼ੱਕੀ ਹਮਲਾਵਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਸ ਦਾ ਕਿਸੇ ਵੀ ਸੰਗਠਨ ਨਾਲ ਸਬੰਧ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।