ਪੂਰੀ ਦੁਨੀਆ ਸਮੇਤ ਆਸਟ੍ਰੇਲੀਆ ਵਿੱਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਇਸਦੇ ਮੱਦੇਨਜ਼ਰ ਕੋਰੋਨਾ ਦੇ ਡੈਲਟਾ ਰੂਪ ਦੇ ਫੈਲਾਅ ਨੂੰ ਰੋਕਣ ਲਈ ਸਿਡਨੀ ਪ੍ਰਸ਼ਾਸਨ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਿਡਨੀ ਪ੍ਰਸ਼ਾਸਨ ਨੇ ਕੋਰੋਨਾ ਦੇ ਡੈਲਟਾ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਲੌਕਡਾਊਨ ਸਤੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਰਾਤ ਦਾ ਕਰਫ਼ਿਊ ਵੀ ਲਗਾਇਆ ਗਿਆ ਹੈ। ਪ੍ਰਸ਼ਾਸਨ ਇਸ ਵੇਰੀਐਂਟ ਨੂੰ ਜਿੰਨੀ ਛੇਤੀ ਹੋ ਸਕੇ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਾਲੇ ਤੱਕ ਡੈਲਟਾ ਵੇਰੀਐਂਟ ਨੂੰ ਕੰਟਰੋਲ ਕਰਨ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ।
ਇਸ ਸਬੰਧੀ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਉੱਥੋਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਲੋਕ ਘਰੋਂ ਨਿਕਲਣ ਤਾਂ ਮਾਸਕ ਪਾ ਕੇ ਹੀ ਨਿਕਲਣ । ਪ੍ਰਸ਼ਾਸਨ ਨੇ ਕਿਹਾ ਹੈ ਕਿ ਕਸਰਤ ਲਈ ਸਿਰਫ ਇੱਕ ਘੰਟੇ ਲਈ ਹੀ ਮਾਸਕ ਪਾਉਣ ਤੋਂ ਛੋਟ ਦਿੱਤੀ ਜਾ ਸਕਦੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਲਗਭਗ 5 ਮਿਲੀਅਨ ਲੋਕ ਰਹਿ ਰਹੇ ਹਨ ਜਿਨ੍ਹਾਂ ਨੂੰ ਮਾਸਕ ਪਹਿਨਣ ਵੱਲ ਧਿਆਨ ਦੇਣਾ ਪਵੇਗਾ।
ਬੇਰੇਜਿਕਲਿਅਨ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਨੂੰ ਸਖਤ ਪਾਬੰਦੀਆਂ ਲਗਾਉਣ ਲਈ ਮਜਬੂਰ ਹੋਣਾ ਪਵੇਗਾ । ਉਨ੍ਹਾਂ ਕਿਹਾ ਕਿ ਕੁਝ ਲੋਕ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਸਖਤ ਫੈਸਲੇ ਲੈਣੇ ਪਏ । ਬੇਰੇਜਿਕਲਿਅਨ ਨੇ ਮੀਡੀਆ ਨੂੰ ਦੱਸਿਆ ਕਿ ਮੈਂ ਸਿਹਤ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ । ਮੈਂ ਪੁੱਛਿਆ ਕਿ ਕੀ ਅਸੀਂ ਇਸ ਨੂੰ ਕੰਟਰੋਲ ਕਰ ਸਕਦੇ ਹਾਂ । ਸਾਡੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਇਸ ‘ਤੇ ਕਾਬੂ ਪਾ ਲਿਆ ਜਾਵੇ ।”