ਟੀ-20 ਵਿਸ਼ਵ ਕੱਪ 2022 ਦੇ 19ਵੇਂ ਮੈਚ ‘ਚ ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਸ਼੍ਰੀਲੰਕਾ ਖਿਲਾਫ ਇਸ ਮੈਚ ‘ਚ ਆਸਟ੍ਰੇਲੀਆ ਨੂੰ ਜਿੱਤ ਲਈ 158 ਦੌੜਾਂ ਦੀ ਲੋੜ ਸੀ। ਆਸਟ੍ਰੇਲੀਆ ਨੇ 16.3 ਓਵਰਾਂ ‘ਚ 3 ਵਿਕਟਾਂ ‘ਤੇ 158 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਦਰਅਸਲ, ਡਿਫੈਂਡਿੰਗ ਚੈਂਪੀਅਨ ਆਸਟ੍ਰੇਲੀਆਦੀ ਇਸ ਵਿਸ਼ਵ ਕੱਪ ਵਿੱਚ ਇਹ ਪਹਿਲੀ ਜਿੱਤ ਹੈ। ਇਸ ਤੋਂ ਪਹਿਲਾਂ ਮੇਜ਼ਬਾਨ ਆਸਟ੍ਰੇਲੀਆਨੂੰ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਆਸਟ੍ਰੇਲੀਆ ਦੇ ਆਲਰਾਊਂਡਰ ਮਾਰਕਸ ਸਟੋਇਨਿਸ ਨੇ 18 ਗੇਂਦਾਂ ‘ਚ 59 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੇ ਨਾਲ ਹੀ ਕਪਤਾਨ ਆਰੋਨ ਫਿੰਚ 42 ਗੇਂਦਾਂ ‘ਤੇ 31 ਦੌੜਾਂ ਬਣਾ ਕੇ ਨਾਬਾਦ ਪਰਤੇ। ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ 10 ਗੇਂਦਾਂ ਵਿੱਚ 11 ਦੌੜਾਂ ਬਣਾ ਕੇ ਆਊਟ ਹੋ ਗਏ। ਜਦਕਿ ਮਿਸ਼ੇਲ ਮਾਰਸ਼ ਨੇ 17 ਗੇਂਦਾਂ ‘ਚ 17 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਗਲੇਨ ਮੈਕਸਵੈੱਲ ਨੇ 12 ਗੇਂਦਾਂ ‘ਤੇ 23 ਦੌੜਾਂ ਦੀ ਤੇਜ਼ ਪਾਰੀ ਖੇਡੀ। ਗਲੇਨ ਮੈਕਸਵੈੱਲ ਨੇ ਆਪਣੀ ਪਾਰੀ ਦੌਰਾਨ 2 ਚੌਕੇ ਅਤੇ 2 ਛੱਕੇ ਲਗਾਏ। ਸ਼੍ਰੀਲੰਕਾ ਲਈ ਧਨੰਜਯਾ ਡੀ ਸਿਲਵਾ, ਚਮਿਕਾ ਕਰੁਣਾਰਤਨੇ ਅਤੇ ਮਹੇਸ਼ ਤੀਕਸ਼ਾਨਾ ਨੇ 1-1 ਸਫਲਤਾ ਹਾਸਿਲ ਕੀਤੀ।