ਭਾਰਤ ਨੇ ਟੀ-20 ਵਿਸ਼ਵ ਕੱਪ 2024 ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡੇਗੀ। ਰੋਹਿਤ ਦੇ ਨਾਲ-ਨਾਲ ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ ਅਤੇ ਸੰਜੂ ਸੈਮਸਨ ਨੂੰ ਟੀਮ ‘ਚ ਜਗ੍ਹਾ ਮਿਲੀ ਹੈ। ਸ਼ੁਭਮਨ ਗਿੱਲ ਨੂੰ ਰਿਜ਼ਰਵ ਖਿਡਾਰੀਆਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ। ਬੋਰਡ ਨੇ ਸ਼ਿਵਮ ਦੂਬੇ ‘ਤੇ ਵੀ ਭਰੋਸਾ ਜਤਾਇਆ ਹੈ। ਹਾਰਦਿਕ ਪੰਡਯਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਚੋਣ ਕਮੇਟੀ ਨੇ ਮੰਗਲਵਾਰ ਨੂੰ ਹੀ ਮੀਟਿੰਗ ਕੀਤੀ ਸੀ।
ਟੀਮ ਇੰਡੀਆ ਨੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਸੰਜੂ ਸੈਮਸਨ ਨੂੰ ਟੀਮ ‘ਚ ਜਗ੍ਹਾ ਦਿੱਤੀ ਹੈ। ਸੈਮਸਨ ਅਤੇ ਪੰਤ IPL 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਰਿਸ਼ਭ ਦੀ ਲੰਬੇ ਸਮੇਂ ਬਾਅਦ ਟੀਮ ਇੰਡੀਆ ‘ਚ ਵਾਪਸੀ ਹੋਈ ਹੈ। ਕਾਰ ਹਾਦਸੇ ਦੇ ਬਾਅਦ ਤੋਂ ਉਹ ਮੈਦਾਨ ਤੋਂ ਦੂਰ ਸਨ। ਪਰ ਪੰਤ ਨੇ ਆਈਪੀਐੱਲ ਰਾਹੀਂ ਮੈਦਾਨ ‘ਤੇ ਵਾਪਸੀ ਕੀਤੀ ਅਤੇ ਆਪਣੀ ਫਾਰਮ ਨੂੰ ਸਾਬਿਤ ਕੀਤਾ। ਪੰਤ ਨੂੰ ਇਸ ਦਾ ਲਾਭ ਮਿਲਿਆ ਹੈ। ਸੈਮਸਨ ਦੀ ਗੱਲ ਕਰੀਏ ਤਾਂ ਸੰਜੂ ਨੇ IPL 2024 ਵਿੱਚ 9 ਮੈਚ ਖੇਡੇ ਹਨ ਅਤੇ 385 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 4 ਅਰਧ ਸੈਂਕੜੇ ਲਗਾਏ ਹਨ।
ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਕ੍ਰਿਕਟ ਟੀਮ –
ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ
ਰਿਜ਼ਰਵ ਖਿਡਾਰੀ – ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ ਅਤੇ ਅਵੇਸ਼ ਖਾਨ
????India’s squad for ICC Men’s T20 World Cup 2024 announced ????
Let's get ready to cheer for #TeamIndia #T20WorldCup pic.twitter.com/jIxsYeJkYW
— BCCI (@BCCI) April 30, 2024