PM ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਨੇ ਵੀ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਤਾਪਸੀ ਪੰਨੂ ਨੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਕ੍ਰੀਨ ਸ਼ਾਟ ਸਾਂਝਾ ਕਰ ਲਿਖਿਆ, ‘ਇਸ ਦੇ ਨਾਲ ਹੀ, ਗੁਰਪੁਰਬ ਦੀਆ ਸਭ ਨੂੰ ਵਧਾਈਆਂ।’ ਦੱਸ ਦੇਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ। ਇਸ ਸੰਬੋਧਨ ਵਿੱਚ ਉਨ੍ਹਾਂ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਸੀ।
ਪੀਐਮ ਮੋਦੀ ਦੇ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਅਤੇ ਹਰ ਵਰਗ ਦੇ ਲੋਕਾਂ ਦੇ ਨਾਲ-ਨਾਲ ਬਾਲੀਵੁੱਡ ਸਿਤਾਰੇ ਵੀ ਆਪਣੀ ਰਾਏ ਦੇ ਰਹੇ ਹਨ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ।