ਭਾਰਤ ਨੇ ਗੁਹਾਟੀ ਵਨਡੇ ਵਿੱਚ ਸ਼੍ਰੀਲੰਕਾ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 67 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 373 ਦੌੜਾਂ ਬਣਾਈਆਂ ਸਨ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ ਨਿਰਧਾਰਤ ਓਵਰਾਂ ‘ਚ 8 ਵਿਕਟਾਂ ‘ਤੇ 306 ਦੌੜਾਂ ਹੀ ਬਣਾ ਸਕੀ।
ਸ਼੍ਰੀਲੰਕਾ ਲਈ ਕਪਤਾਨ ਦਾਸੁਨ ਸ਼ਨਾਕਾ ਨੇ ਨਾਬਾਦ 108 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੌਰਾਨ ਸ਼ਨਾਕਾ ਦੇ ਬੱਲੇ ਤੋਂ 12 ਚੌਕੇ ਅਤੇ ਤਿੰਨ ਛੱਕੇ ਨਿਕਲੇ। ਅਤੇ ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ ਨੇ 72 ਦੌੜਾਂ ਬਣਾਈਆਂ। ਇਸ ਦੇ ਬਾਵਜੂਦ ਸ਼੍ਰੀਲੰਕਾਈ ਟੀਮ ਨੂੰ ਮੈਚ ‘ਚ 67 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।