[gtranslate]

BCCI ਨੇ T20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਕੀਤਾ ਐਲਾਨ, ਅਰਸ਼ਦੀਪ ਸਣੇ ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ

team india for t20 world cup 2022

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਸਟ੍ਰੇਲੀਆ ‘ਚ ਹੋਣ ਵਾਲੇ 2022 ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਇਸ ਟੀਮ ਵਿੱਚ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਵਾਪਸੀ ਹੋਈ ਹੈ। ਹਾਲਾਂਕਿ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਦੀਪਕ ਚਾਹਰ ਨੂੰ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਅਤੇ ਰਵੀ ਬਿਸ਼ਨੋਈ ਵੀ ਵਿਸ਼ਵ ਕੱਪ ਟੀਮ ‘ਚ ਨਹੀਂ ਹਨ। ਹਾਲਾਂਕਿ ਇਨ੍ਹਾਂ ਸਾਰੇ ਖਿਡਾਰੀਆਂ ਨੂੰ ਸਟੈਂਡਬਾਏ ਵਜੋਂ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਵਿਸ਼ਵ ਕੱਪ ਟੀਮ ‘ਚ ਚਾਰ ਤੇਜ਼ ਗੇਂਦਬਾਜ਼ਾਂ ਨੂੰ ਮਿਲੀ ਜਗ੍ਹਾ

ਬੀਸੀਸੀਆਈ ਨੇ 2022 ਟੀ-20 ਵਿਸ਼ਵ ਕੱਪ ਦੀ ਟੀਮ ਵਿੱਚ ਚਾਰ ਤੇਜ਼ ਗੇਂਦਬਾਜ਼ਾਂ ਨੂੰ ਸ਼ਾਮਿਲ ਕੀਤਾ ਹੈ। ਇਸ ਵਿੱਚ ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ ਅਤੇ ਅਰਸ਼ਦੀਪ ਸਿੰਘ ਹਨ। ਇਸ ਦੇ ਨਾਲ ਹੀ ਇਸ ਟੀਮ ਵਿੱਚ ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ ਅਤੇ ਅਕਸ਼ਰ ਪਟੇਲ ਸਪਿਨ ਵਿਭਾਗ ਨੂੰ ਸੰਭਾਲਣਗੇ।

ਕਾਰਤਿਕ ਅਤੇ ਪੰਤ ਦੋਵਾਂ ਨੂੰ ਜਗ੍ਹਾ ਮਿਲੀ

ਰਿਸ਼ਭ ਪੰਤ ਅਤੇ ਦਿਨੇਸ਼ ਕਾਰਤਿਕ ਦੋਵਾਂ ਨੂੰ 2022 ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੀਪਕ ਹੁੱਡਾ ਵੀ ਇਸ ਟੀਮ ‘ਚ ਜਗ੍ਹਾ ਬਣਾਉਣ ‘ਚ ਕਾਮਯਾਬ ਰਹੇ ਹਨ। ਦੂਜੇ ਪਾਸੇ ਕੇਐਲ ਰਾਹੁਲ ਨੂੰ ਉਪ ਕਪਤਾਨੀ ਮਿਲੀ ਹੈ।

ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ – ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ (WC), ਦਿਨੇਸ਼ ਕਾਰਤਿਕ (WC), ਹਾਰਦਿਕ ਪਾਂਡਿਆ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ ਅਤੇ ਅਰਸ਼ਦੀਪ ਸਿੰਘ। ਸਟੈਂਡਬਾਏ ਖਿਡਾਰੀ- ਮੁਹੰਮਦ ਸ਼ਮੀ, ਸ਼੍ਰੇਅਸ ਅਈਅਰ, ਰਵੀ ਬਿਸ਼ਨੋਈ ਅਤੇ ਦੀਪਕ ਚਾਹਰ।

Leave a Reply

Your email address will not be published. Required fields are marked *