ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ਵਿੱਚ ਅਜਿੰਕਿਆ ਰਹਾਣੇ ਨੂੰ ਮੌਕਾ ਮਿਲਿਆ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ ‘ਚ ਹੋਵੇਗੀ ਜਦਕਿ ਕੇਐੱਸ ਭਰਤ ਵਿਕਟਕੀਪਿੰਗ ਦੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆਉਣਗੇ। ਕੇਐਲ ਰਾਹੁਲ ਅਤੇ ਜੈਦੇਵ ਉਨਾਦਕਟ ਵੀ 15 ਮੈਂਬਰੀ ਟੀਮ ਵਿੱਚ ਆਪਣੀ ਜਗ੍ਹਾ ਬਰਕਰਾਰ ਰੱਖਣ ਵਿੱਚ ਕਾਮਯਾਬ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ 7 ਤੋਂ 11 ਜੂਨ ਵਿਚਾਲੇ ਲੰਡਨ ਦੇ ਓਵਲ ਮੈਦਾਨ ‘ਤੇ ਖੇਡਿਆ ਜਾਵੇਗਾ। ਇਸ ਵੱਡੇ ਮੈਚ ਲਈ 12 ਜੂਨ ਨੂੰ ਰਾਖਵਾਂ ਦਿਨ ਰੱਖਿਆ ਗਿਆ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ।
ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਚੁਣੀ ਗਈ 15 ਮੈਂਬਰੀ ਟੀਮ ਵਿੱਚ ਵਿਕਟਕੀਪਰ ਕੇਐਸ ਭਰਤ ਤੋਂ ਇਲਾਵਾ 6 ਅਹਿਮ ਬੱਲੇਬਾਜ਼ ਹੋਣਗੇ। ਇਸ ਦੇ ਨਾਲ ਹੀ ਭਾਰਤ ਦੀ ਇਸ ਟੀਮ ‘ਚ 5 ਤੇਜ਼ ਗੇਂਦਬਾਜ਼ਾਂ ਨੂੰ ਜਗ੍ਹਾ ਮਿਲੀ ਹੈ। ਜਦਕਿ 3 ਸਪਿਨਰ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ‘ਚ ਦੋ ਖੱਬੇ ਹੱਥ ਦੇ ਹਨ।
WTC ਫਾਈਨਲ ਲਈ ਟੀਮ ਇੰਡੀਆ ਇਸ ਤਰ੍ਹਾਂ ਹੈ।
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ, ਕੇ.ਐੱਲ ਰਾਹੁਲ, ਆਰ.ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੇਐਸ ਭਰਤ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ।