ਭਾਰਤੀ ਟੀਮ ਆਸਟ੍ਰੇਲੀਆ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੀਰੀਜ਼ ਦਾ ਪਹਿਲਾ ਮੈਚ 23 ਨਵੰਬਰ ਨੂੰ ਵਿਸ਼ਾਖਾਪਟਨਮ ‘ਚ ਖੇਡਿਆ ਜਾਵੇਗਾ। ਉੱਥੇ ਹੀ ਇਸ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੀਰੀਜ਼ ‘ਚ ਸੂਰਿਆਕੁਮਾਰ ਯਾਦਵ ਟੀਮ ਇੰਡੀਆ ਦੇ ਕਪਤਾਨ ਹੋਣਗੇ। ਜਦਕਿ ਰਿਤੂਰਾਜ ਗਾਇਕਵਾੜ ਉਪ ਕਪਤਾਨ ਦੀ ਭੂਮਿਕਾ ‘ਚ ਹੋਣਗੇ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਰਗੇ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ।
ਵਿਸ਼ਾਖਾਪਟਨਮ ਤੋਂ ਇਲਾਵਾ ਇਸ ਸੀਰੀਜ਼ ਦੇ ਮੈਚ ਤਿਰੂਵਨੰਤਪੁਰਮ, ਗੁਹਾਟੀ, ਨਾਗਪੁਰ ਅਤੇ ਹੈਦਰਾਬਾਦ ‘ਚ ਖੇਡੇ ਜਾਣਗੇ। ਇਸ ਦੇ ਨਾਲ ਹੀ ਭਾਰਤ-ਆਸਟ੍ਰੇਲੀਆ ਟੀ-20 ਸੀਰੀਜ਼ ਦੇ ਮੈਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਤੋਂ ਖੇਡੇ ਜਾਣਗੇ। ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ
ਸੂਰਿਆਕੁਮਾਰ ਯਾਦਵ (ਕਪਤਾਨ), ਰਿਤੂਰਾਜ ਗਾਇਕਵਾੜ (ਉਪ ਕਪਤਾਨ), ਈਸ਼ਾਨ ਕਿਸ਼ਨ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸੀਦ ਕ੍ਰਿਸ਼ਨ, ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ