ਟੀ-20 ਸੀਰੀਜ਼ ਦੇ ਚੌਥੇ ਮੈਚ ‘ਚ ਭਾਰਤ ਨੇ ਜ਼ਿੰਬਾਬਵੇ ਨੂੰ ਬੁਰੀ ਤਰ੍ਹਾਂ ਨਾਲ ਹਰਾਇਆ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ ‘ਚ 3-1 ਦੀ ਅਜੇਤੂ ਬੜ੍ਹਤ ਹਾਸਿਲ ਕਰ ਲਈ ਹੈ। ਹਰਾਰੇ ਵਿੱਚ ਟੀਮ ਇੰਡੀਆ ਲਈ ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਨੇ ਤੂਫਾਨੀ ਪ੍ਰਦਰਸ਼ਨ ਦਿੱਤਾ। ਦੋਵਾਂ ਨੇ ਜ਼ਿੰਬਾਬਵੇ ਦੇ ਗੇਂਦਬਾਜ਼ਾਂ ਦੀ ਹਾਲਤ ਖਰਾਬ ਕਰ ਦਿੱਤੀ। ਟੀਮ ਇੰਡੀਆ ਦੀ ਜਿੱਤ ‘ਚ ਉਨ੍ਹਾਂ ਦਾ ਸਭ ਤੋਂ ਅਹਿਮ ਯੋਗਦਾਨ ਰਿਹਾ। ਦੋਵਾਂ ਨੇ ਇਕ ਖਾਸ ਰਿਕਾਰਡ ਆਪਣੇ ਨਾਂ ਕੀਤਾ।
ਮੈਚ ‘ਚ ਟੀਮ ਇੰਡੀਆ ਦੇ ਕਪਤਾਨ ਸ਼ੁਭਮਲ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਦੇ ਸਲਾਮੀ ਬੱਲੇਬਾਜ਼ਾਂ ਨੇ ਸ਼ਾਨਦਾਰ ਸ਼ੁਰੂਆਤ ਦਿੱਤੀ ਪਰ ਟੀਮ ਇਸ ਸ਼ੁਰੂਆਤ ਨੂੰ ਵੱਡੇ ਸਕੋਰ ਤੱਕ ਨਹੀਂ ਲੈ ਜਾ ਸਕੀ। ਜਿਸ ਕਾਰਨ ਜ਼ਿੰਬਾਬਵੇ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਹੀ ਬਣਾਈਆਂ। 153 ਦੌੜਾਂ ਦੇ ਟੀਚੇ ਦੇ ਜਵਾਬ ਵਿੱਚ ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਨੇ ਪਾਰੀ ਦੀ ਸ਼ੁਰੂਆਤ ਕੀਤੀ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਦਮਦਾਰ ਬੱਲੇਬਾਜ਼ੀ ਦਾ ਮੁਜ਼ਾਹਰਾ ਕੀਤਾ, ਜਿਸ ਦੀ ਬਦੌਲਤ ਭਾਰਤੀ ਟੀਮ ਨੇ ਬਿਨਾਂ ਕੋਈ ਵਿਕਟ ਗਵਾਏ ਇਸ ਟੀਚੇ ਨੂੰ ਹਾਸਿਲ ਕਰ ਲਿਆ।