ਮੱਧ ਥਾਈਲੈਂਡ ਵਿੱਚ ਬੁੱਧਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਫਿਲਹਾਲ ਬਚਾਅ ਕਾਰਜ ਜਾਰੀ ਹੈ ਅਤੇ ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਮਰਾਕੁਨ ਸੁਫਾਨ ਰੈਸਕਿਊ ਫਾਊਂਡੇਸ਼ਨ ਦੇ ਇਕ ਅਧਿਕਾਰੀ ਮੁਤਾਬਿਕ ਥਾਈਲੈਂਡ ਦੇ ਸੁਫਾਨ ਬੁਰੀ ਸੂਬੇ ‘ਚ ਵਾਪਰੀ ਇਸ ਦਰਦਨਾਕ ਘਟਨਾ ‘ਚ ਵਰਕਰ ਮ੍ਰਿਤਕਾਂ ਦੀ ਸਹੀ ਗਿਣਤੀ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀ ਨੇ ਕਿਹਾ, “ਲਗਭਗ 15 ਤੋਂ 17 ਲੋਕਾਂ ਦੀ ਜਾਨ ਚਲੀ ਗਈ ਹੈ,” ਜਦੋਂ ਕਿ ਨਿਊਜ਼ ਏਜੰਸੀ ਏਐਫਪੀ ਨੇ ਇੱਕ ਹੋਰ ਬਚਾਅ ਕਰਮਚਾਰੀ ਦੇ ਹਵਾਲੇ ਨਾਲ ਕਿਹਾ, “23 ਮ੍ਰਿਤਕ ਪਾਏ ਗਏ ਹਨ, ਪੁਸ਼ਟੀ ਕੀਤੀ ਗਈ ਹੈ।”
ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਸਾਈਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਿਚ, ਪਟਾਕੇ ਫੈਕਟਰੀ ਵਿਚ ਧਮਾਕੇ ਤੋਂ ਬਾਅਦ ਸੰਘਣਾ ਧੂੰਆਂ ਉੱਠਦਾ ਦੇਖਿਆ ਜਾ ਸਕਦਾ ਹੈ ਅਤੇ ਸਥਾਨਕ ਬਚਾਅ ਕਰਮਚਾਰੀ ਲੋਕਾਂ ਦੀ ਮਦਦ ਕਰਦੇ ਦਿਖਾਈ ਦੇ ਰਹੇ ਹਨ।