ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਆਉਣ ਵਾਲੀਆਂ ਚੋਣਾਂ ‘ਚ ਹਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਖੁਲਾਸਾ ਤਾਜਾ ਚੋਣ ਸਰਵੇਖਣ ਦੇ ਨਤੀਜਿਆਂ ‘ਚ ਹੋਇਆ ਹੈ। ਸਰਵੇਖਣ ‘ਚ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸਰਵੇਖਣ ‘ਚ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਸੱਤਾ ਤੋਂ ਬਾਹਰ ਜਾਂਦਿਆਂ ਦਿਖਾਇਆ ਗਿਆ ਹੈ। ਸਰਵੇਖਣ ਅਨੁਸਾਰ ਐਕਟ ਅਤੇ ਨੈਸ਼ਨਲ ਪਾਰਟੀ ਦੋਵੇਂ ਮਿਲ ਕੇ ਨਵੀਂ ਸਰਕਾਰ ਬਣਾ ਸਕਦੇ ਹਨ। ਪਬਲਿਕ ਚੋਣ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਆਰਡਨ ਤੇ ਉਨ੍ਹਾਂ ਦੀ ਲੇਬਰ ਪਾਰਟੀ ਦੀ ਲੋਕਪ੍ਰਿਯਤਾ ਵਿੱਚ ਲਗਾਤਾਰ ਕਮੀ ਦੇਖਣ ਨੂੰ ਮਿਲੀ ਹੈ।
