ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।”
ਅੱਜ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ…ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਅਸੀਂ ਸੂਬਾ-ਪੱਧਰੀ ਖੇਡ ਮੇਲਾ ਕਰਵਾਉਣ ਜਾ ਰਹੇ ਹਾਂ…ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…
ਅਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ… pic.twitter.com/1E9kPfp7Lm
— Bhagwant Mann (@BhagwantMann) August 4, 2022