[gtranslate]

ਮਾਊਂਟ ਐਵਰੇਸਟ ‘ਤੇ ਨਿਸ਼ਾਨ ਸਾਹਿਬ ਝੁਲਾ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਣ ਵਾਲੇ ਨਿਊਜ਼ੀਲੈਂਡ ਦੇ ਮਲਕੀਤ ਸਿੰਘ ਦਾ ਸੁਪਰੀਮ ਸਿੱਖ ਸੁਸਾਇਟੀ ਕਰੇਗੀ ਵਿਸ਼ੇਸ਼ ਸਨਮਾਨ

The Supreme Sikh Society will honor

ਨਿਊਜ਼ੀਲੈਂਡ ਦੇ ਰਹਿਣ ਵਾਲੇ ਮਲਕੀਤ ਸਿੰਘ ਨੇ ਮਾਊਂਟ ਐਵਰੇਸਟ ਦੀ ਚੋਟੀ ਸਰ ਕਰ ਕੇ ਦੁਨੀਆਂ ਭਰ ਵਿਚ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ। ਮਲਕੀਤ ਸਿੰਘ ਨੇ ਨਾ ਸਿਰਫ਼ ਮਾਊਂਟ ਐਵਰੇਸਟ ਦੀ ਚੋਟੀ ਸਰ ਕੀਤੀ ਸਗੋਂ ਉਥੇ ਨਿਸ਼ਾਨ ਸਾਹਿਬ ਤੇ ਨਿਊਜ਼ੀਲੈਂਡ ਦਾ ਝੰਡਾ ਵੀ ਝੁਲਾਇਆ ਹੈ। ਇਹ ਪਲ ਨਿਊਜ਼ੀਲੈਂਡ ਦੇ ਸਿੱਖ ਭਾਈਚਾਰੇ ਲਈ ਨਾ ਸਿਰਫ ਮਾਣ ਵਾਲੇ ਸਨ ਸਗੋਂ ਦ੍ਰਿੜਤਾ ਅਤੇ ਏਕਤਾ ਦੀ ਭਾਵਨਾ ਨੂੰ ਵੀ ਉਜਾਗਰ ਕਰਦੇ ਹਨ। ਅਜਿਹੇ ਕਾਰਨਾਮੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ ਅਤੇ ਦੁਨੀਆ ਭਰ ਦੇ ਸਿੱਖਾਂ ਦੁਆਰਾ ਪ੍ਰਾਪਤੀਆਂ ਦੀ ਅਮੀਰ ਵਿਰਾਸਤ ਨੂੰ ਜੋੜਦੇ ਹਨ।

ਮਲਕੀਤ ਸਿੰਘ ਨਿਊਜ਼ੀਲੈਂਡ ਵੱਲੋਂ ਇਹ ਪ੍ਰਾਪਤੀ ਹਾਸਲ ਕਰਨ ਵਾਲੇ ਪਹਿਲੇ ਗੁਰਸਿੱਖ ਅਤੇ 53ਵੇਂ ਵਿਅਕਤੀ ਹਨ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੇ 52 ਨਾਗਰਿਕ ਇਹ ਉਪਲਬਧੀ ਹਾਸਲ ਕਰ ਚੁੱਕੇ ਹਨ। ਇਸ ਸਫ਼ਰ ਦੌਰਾਨ ਮਲਕੀਤ ਸਿੰਘ ਨੂੰ ਸਿਹਤ ਪੱਖੋਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਨ੍ਹਾਂ ਨੇ ਹਾਰ ਨਹੀਂ ਮੰਗੀ। ਇਸ ਦੌਰਾਨ ਉਨ੍ਹਾਂ ਦਾ ਵਜ਼ਨ ਵੀ ਕਰੀਬ 17 ਕਿਲੋ ਘੱਟ ਗਿਆ ਹੈ। ਮਲਕੀਤ ਸਿੰਘ 25 ਸਾਲਾਂ ਤੋਂ ਸੁਪਰੀਮ ਸਿੱਖ ਸੁਸਾਇਟੀ ਦੇ ਸੀਨੀਅਰ ਮੈਂਬਰ ਹਨ ਅਤੇ ਪ੍ਰਗਟ ਸਿੰਘ ਬੁੱਲ (SSSNZ ਦੇ RRC ਮੈਂਬਰ) ਦੇ ਭਰਾ ਹਨ। ਉੱਥੇ ਹੀ ਹੁਣ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਨੇ ਵੀ ਐਲਾਨ ਕੀਤਾ ਹੈ ਕਿ ਮਲਕੀਤ ਸਿੰਘ ਦੇ ਨਿਊਜ਼ੀਲੈਂਡ ਵਾਪਿਸ ਪਰਤਣ ‘ਤੇ ਉਨ੍ਹਾਂ ਦਾ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

 

Leave a Reply

Your email address will not be published. Required fields are marked *