ਨਿਊਜ਼ੀਲੈਂਡ ਵਿੱਚ ਇੱਕ ਵਾਰ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। Wild ਮੌਸਮ ਨਿਊਜ਼ੀਲੈਂਡ ਦੇ ਕਈ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਖਰਾਬ ਮੌਸਮ ਦੇ ਕਾਰਨ Buller ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਸੈਂਕੜੇ ਵਸਨੀਕ ਆਪਣੇ ਘਰ ਖਾਲੀ ਕਰਨ ਲਈ ਮਜਬੂਰ ਹਨ। Motueka ਵਿੱਚ ਵੀ ਕੁੱਝ ਘਰ ਖਾਲੀ ਕਰਵਾ ਲਏ ਗਏ ਹਨ ਕਿਉਂਕਿ ਭਾਰੀ ਬਾਰਿਸ਼ ਕਾਰਨ Nelson Bays ਖੇਤਰ ਵਿੱਚ ਹੜ੍ਹਾਂ ਦਾ ਖਤਰਾ ਵੀ ਵੱਧ ਰਿਹਾ ਹੈ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ Buller ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। Buller ਜ਼ਿਲ੍ਹੇ ਦੇ ਸੈਂਕੜੇ ਘਰਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਖਰਾਬ ਮੌਸਮ ਦੇ ਕਾਰਨ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਉਡਾਣਾਂ ਅਤੇ ਬੇੜੀਆਂ ਰੱਦ ਕਰ ਦਿੱਤੀਆਂ ਗਈਆਂ ਹਨ। Marlborough ਦੇ Renwick ਵਿੱਚ ਲੋਅਰ ਟੈਰੇਸ ਦੇ ਵਸਨੀਕਾਂ ਨੂੰ ਆਪਣੇ ਘਰ ਖਾਲੀ ਕਰਨ ਦੀ ਸਲਾਹ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ ਅਤੇ “ਪ੍ਰਭਾਵਿਤ ਹੋਏ ਲੋਕਾਂ ਨੂੰ ਹੋਰ ਸਹਾਇਤਾ ਮੁਹੱਈਆ ਕਰਵਾਉਣ ਲਈ ਤਿਆਰ ਹੈ।”