ਡੇਂਗੂ ਵਿੱਚ ਖਾਣ-ਪੀਣ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਇਸ ਦੌਰਾਨ ਤੁਸੀਂ ਕਈ ਤਰਾਂ ਦੇ ਜੂਸ ਵੀ ਆਪਣੀ ਡਾਈਟ ‘ਚ ਸ਼ਾਮਿਲ ਕਰ ਸਕਦੇ ਹੋ। ਇਹ ਇਮਿਊਨਿਟੀ ਵਧਾਉਣ ‘ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਡੇਂਗੂ ਦੇ ਮਰੀਜ਼ ਕਿਸ ਜੂਸ ਨੂੰ ਡਾਈਟ ‘ਚ ਸ਼ਾਮਿਲ ਕਰ ਸਕਦੇ ਹਨ।
ਪਪੀਤੇ ਦੇ ਪੱਤਿਆਂ ਦਾ ਜੂਸ — ਤੁਸੀ ਪਪੀਤੇ ਦੀਆਂ ਪੱਤੀਆਂ ਤੋਂ ਬਣੇ ਜੂਸ ਨੂੰ ਤੁਸੀਂ ਡਾਈਟ ‘ਚ ਸ਼ਾਮਿਲ ਕਰ ਸਕਦੇ ਹੋ। ਪਪੀਤੇ ਦੇ ਪੱਤਿਆਂ ਦਾ ਇਹ ਜੂਸ ਤੁਹਾਡੇ ਪਲੇਟਲੇਟ ਕਾਉਂਟ ਨੂੰ ਵਧਾਉਂਦਾ ਹੈ। ਇਹ ਸਿਹਤ ਸੰਬੰਧੀ ਕਈ ਹੋਰ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ।
ਗਿਲੋਏ ਦਾ ਜੂਸ — ਗਿਲੋਏ ਦਾ ਜੂਸ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਦਵਾਈ ਦਾ ਕੰਮ ਕਰਦਾ ਹੈ। ਇਹ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਤੁਸੀਂ ਰੋਜ਼ਾਨਾ ਗਿਲੋਏ ਦੇ ਜੂਸ ਦਾ ਸੇਵਨ ਕਰ ਸਕਦੇ ਹੋ।
ਕੀਵੀ ਜੂਸ — ਕੀਵੀ ਦਾ ਜੂਸ ਸਵਾਦ ਅਤੇ ਸਿਹਤ ਲਈ ਜਰੂਰੀ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਵਿਟਾਮਿਨ ਸੀ ਹੁੰਦਾ ਹੈ। ਇਹ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਹ ਡੇਂਗੂ ਦੀ ਸਮੱਸਿਆ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ।
ਚੁਕੰਦਰ ਦਾ ਜੂਸ — ਚੁਕੰਦਰ ਦਾ ਰਸ ਆਇਰਨ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਹ ਡੇਂਗੂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਇਹ ਸਰੀਰ ਵਿੱਚ ਖੂਨ ਦੀ ਕਮੀ ਨਹੀਂ ਹੋਣ ਦਿੰਦਾ ਹੈ।
ਬੇਦਾਅਵਾ (Disclaimer) : ਇਸ ਲੇਖ ਵਿਚ ਦੱਸੇ ਤਰੀਕਿਆਂ ਨੂੰ ਸਿਰਫ ਸੁਝਾਅ ਵਜੋਂ ਲਿਆ ਜਾਣਾ ਚਾਹੀਦਾ ਹੈ। ਕਿਸੇ ਵੀ ਇਲਾਜ/ਦਵਾਈ/ਖੁਰਾਕ ਅਤੇ ਸੁਝਾਅ ਦੀ ਪਾਲਣਾ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਕਿਸੇ ਡਾਕਟਰ ਜਾਂ ਸਬੰਧਿਤ ਮਾਹਿਰ ਨਾਲ ਸਲਾਹ ਕਰੋ।