ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਤੋਂ ਆਇਆ ਇੱਕ ਹੋਰ ਜਹਾਜ਼ ਅੰਮ੍ਰਿਤਸਰ ‘ਚ ਲੈਂਡ ਹੋਇਆ ਹੈ। ਰਾਤ ਕਰੀਬ 10.08 ‘ਤੇ ਇਹ ਜਹਾਜ਼ ਪੰਜਾਬ ਦੀ ਧਰਤੀ ‘ਤੇ ਉੱਤਰਿਆ ਹੈ। ਤੀਜੇ ਜਹਾਜ਼ ‘ਚ ਅਮਰੀਕਾ ‘ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੋਏ 112 ਭਾਰਤੀਆਂ ਨੂੰ ਲੈ ਕੇ ਜਹਾਜ਼ ਅਮਰੀਕਾ ਤੋਂ ਪੰਜਾਬ ਪਹੁੰਚਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ 31 ਪੰਜਾਬੀਆਂ ਸਮੇਤ 112 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਗਲੋਬਮਾਸਟਰ ਸੀ-17 ਜਹਾਜ਼ ਐਤਵਾਰ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਕੁੱਝ ਰਿਪੋਰਟਾਂ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਹੱਥਕੜੀ ਲਗਾ ਕੇ ਅਮਰੀਕੀ ਫੌਜ ਦੀ ਨਿਗਰਾਨੀ ਹੇਠ ਭਾਰਤ ਲਿਆਂਦਾ ਗਿਆ ਹੈ।
