[gtranslate]

ਨਿਊਜ਼ੀਲੈਂਡ ‘ਚ ਕੋਰੋਨਾ ‘ਤੇ ਲੱਗੀ ਲਗਾਮ ! ਵੀਰਵਾਰ ਨੂੰ ਆਕਲੈਂਡ ਵਿੱਚ ਸਾਹਮਣੇ ਆਏ 13 ਨਵੇਂ ਕਮਿਊਨਿਟੀ ਕੇਸ

thirteen new community covid cases

ਨਿਊਜ਼ੀਲੈਂਡ ਵਿੱਚ ਹੁਣ ਕੋਰੋਨਾ ਦੀ ਰਫਤਾਰ ‘ਤੇ ਬ੍ਰੇਕ ਲੱਗਦੀ ਜਾਂ ਰਹੀ ਹੈ। ਕੋਵਿਡ ਦੇ ਨਵੇਂ ਮਾਮਲਿਆਂ ‘ਚ ਨਿਰੰਤਰ ਗਿਰਾਵਟ ਦਰਜ ਕੀਤੀ ਜਾਂ ਰਹੀ ਹੈ। ਇਸ ਦੌਰਾਨ ਵੀਰਵਾਰ ਨੂੰ ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਅੰਕੜਿਆਂ ਦੇ ਅਨੁਸਾਰ ਅੱਜ ਕਮਿਊਨਿਟੀ ਵਿੱਚ ਕੋਵਿਡ -19 ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਇਹ ਸਾਰੇ ਆਕਲੈਂਡ ਵਿੱਚ ਦਰਜ ਕੀਤੇ ਗਏ ਹਨ, ਸਿਹਤ ਦੇ ਡਾਇਰੈਕਟਰ ਜਨਰਲ ਡਾ ਐਸ਼ਲੇ ਬਲੂਮਫੀਲਡ ਨੇ ਇੰਨਾ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।

ਬਲੂਮਫੀਲਡ ਨੇ ਵੈਲਿੰਗਟਨ ਵਿੱਚ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੇ ਨਾਲ ਦੁਪਹਿਰ 1 ਵਜੇ ਬ੍ਰੀਫਿੰਗ ਵਿੱਚ ਇਹ ਅਪਡੇਟ ਅੰਕੜੇ ਸਾਂਝੇ ਕੀਤੇ ਹਨ। ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 868 ਹੈ, ਜਿਨ੍ਹਾਂ ਵਿੱਚੋਂ 264 ਹੁਣ ਠੀਕ ਹੋ ਗਏ ਹਨ। ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਨਿਊਜ਼ੀਲੈਂਡ ਦੇ ਸਮੁੱਚੇ ਪੁਸ਼ਟੀ ਕੀਤੇ ਕੇਸ 3,491 ਹਨ।

Leave a Reply

Your email address will not be published. Required fields are marked *