ਆਕਲੈਂਡ ਦੇ ਕਲੀਵੇਡਨ ਵਿੱਚ ਸ਼ਨੀਵਾਰ ਸਵੇਰੇ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਹਨ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 1 ਵਜੇ ਦੇ ਕਰੀਬ ਪਾਪਾਕੁਰਾ-ਕਲੀਵੇਡਨ ਰੋਡ ‘ਤੇ ਸਿੰਗਲ-ਵਾਹਨ ਹਾਦਸੇ ਲਈ ਬੁਲਾਇਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।
