ਹੈਮਿਲਟਨ ‘ਚ ਅੱਜ ਸਵੇਰੇ ਇੱਕ ਲੈਵਲ ਕਰਾਸਿੰਗ ‘ਤੇ ਟਰੇਨ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਪੀਚਗਰੋਵ ਰੋਡ ‘ਤੇ ਇੱਕ ਲੈਵਲ ਕਰਾਸਿੰਗ ‘ਤੇ ਟੱਕਰ ਸਵੇਰੇ 4.30 ਵਜੇ ਦੇ ਕਰੀਬ ਹੋਈ ਸੀ। ਪੁਲਿਸ ਨੇ ਦੱਸਿਆ ਕਿ ਦੋ ਹੋਰ ਵਿਅਕਤੀਆਂ ਨੂੰ ਵਾਈਕਾਟੋ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਲਾਂਕਿ ਹਾਦਸਾ ਕਿਵੇਂ ਅਤੇ ਕਿਸ ਦੀ ਗਲਤੀ ਕਾਰਨ ਵਾਪਰਿਆ ਇਸ ਬਾਰੇ ਫਿਲਹਾਲ ਪੁਲਿਸ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
