ਆਕਲੈਂਡ ਦੇ ਮਾਊਂਟ ਰੋਸਕਿਲ ਵਿੱਚ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਤਿੰਨ ਲੋਕਾਂ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਅੱਜ ਸ਼ਾਮ ਕਰੀਬ 7.50 ਵਜੇ ਮਈ ਰੋਡ ’ਤੇ ਬੁਲਾਇਆ ਗਿਆ ਸੀ। ਜਿਸ ਮਗਰੋਂ ਤਿੰਨ ਲੋਕਾਂ ਨੂੰ ਗੰਭੀਰ ਸੱਟਾਂ ਨਾਲ ਆਕਲੈਂਡ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਵਾਹਨ ਚਾਲਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਹਿ ਰਹੀ ਹੈ।
