ਸਟ੍ਰੈਟਫੋਰਡ ਵਿੱਚ ਛੇ ਲੋਕਾਂ ਦੇ ਕੋਵਿਡ ਸਕਾਰਾਤਮਕ ਪਾਏ ਜਾਣ ਤੋਂ ਬਾਅਦ ਤਰਨਾਕੀ ਵਿੱਚ locations of interest ਦੇ ਪੰਜ ਨਵੇਂ ਸਥਾਨ ਹਨ। ਬੀਤੀ ਰਾਤ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਉਪ ਪ੍ਰਧਾਨ ਮੰਤਰੀ ਗ੍ਰਾਂਟ ਰੌਬਰਟਸਨ ਨੇ ਸ਼ੁੱਕਰਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਛੇ ਵਿੱਚੋਂ ਸਿਰਫ਼ ਇੱਕ ਵਿਅਕਤੀ ਨੂੰ ਟੀਕਾ ਲਗਾਇਆ ਗਿਆ ਸੀ। ਜਦਕਿ ਸੰਕਰਮਿਤ ਵਿਅਕਤੀਆਂ ਵਿੱਚੋਂ ਤਿੰਨ ਦੀ ਉਮਰ 12 ਸਾਲ ਤੋਂ ਘੱਟ ਹੈ, ਪਰ ਇਸ ਪੜਾਅ ‘ਤੇ ਇਹ ਨਹੀਂ ਸੋਚਿਆ ਗਿਆ ਸੀ ਕਿ ਕੋਈ ਸਕੂਲ locations of interest ਵਾਲੇ ਸਥਾਨ ਸਨ।
ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਕੋਵਿਡ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਨਿਊਜ਼ੀਲੈਂਡ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਵੀਰਵਾਰ ਨੂੰ ਵੀ ਕਮਿਊਨਿਟੀ ਵਿੱਚ 185 ਨਵੇਂ ਕੋਵਿਡ -19 ਕੇਸ ਦਰਜ ਕੀਤੇ ਗਏ ਸਨ।