[gtranslate]

ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਰਾਕੇਸ਼ ਟਿਕੈਤ ਨੇ ਦੱਸਿਆ ਮੰਦਭਾਗਾ, ਧਿਆਨ ਭਟਕਾਉਣ ਲਈ ਸਾਜ਼ਿਸ਼ ਰਚ ਰਹੀ ਸਰਕਾਰ

tikait on karnal farmer protest

ਹਰਿਆਣਾ ਦੇ ਕਰਨਾਲ ਵਿੱਚ BJP ਆਗੂਆਂ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਹੁਣ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਕਿਸਾਨਾਂ ‘ਤੇ ਕੀਤੀ ਗਈ ਹਰਿਆਣਾ ਪੁਲਿਸ ਦੀ ਇਸ ਕਾਰਵਾਈ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੰਦਭਾਗਾ ਦੱਸਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਕਿ, “ਹਰਿਆਣਾ ਦੇ ਕਰਨਾਲ ਦੇ ਬਸਤਰ ਟੋਲ ‘ਤੇ ਅੰਦੋਲਨਕਾਰੀ ਕਿਸਾਨਾਂ ‘ਤੇ ਲਾਠੀਚਾਰਜ ਮੰਦਭਾਗਾ ਹੈ, ਸਰਕਾਰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ, ਦੇਸ਼ ਭਰ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਐਸਕੇਐਸ ਦੇ ਫੈਸਲੇ ਦੀ ਪਾਲਣਾ ਕਰੋ।”

ਦਰਅਸਲ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਭਿਆਨਕ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਕਿਸਾਨ ਬੁਰੀ ਤਰਾਂ ਜ਼ਖਮੀ ਵੀ ਹੋ ਗਏ। ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਸਿਰਾਂ ਵਿੱਚੋਂ ਖੂਨ ਨੂੰ ਨਿਕਲ ਰਿਹਾ ਸੀ।

Leave a Reply

Your email address will not be published. Required fields are marked *