ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਆ ਗਏ ਹਨ। ਟਿਕੈਤ ਨੇ ਇੱਕ ਟਵੀਟ ਕਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਟਿਕੈਤ ਨੇ ਟਵੀਟ ਕਰ ਕਿਹਾ ਕਿ, “ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ। ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟ੍ਰੈਕਟਰਾਂ ਨਾਲ ਦਿੱਲੀ ਦੇ ਚਾਰੋਂ ਪਾਸੇ ਅੰਦੋਲਨ ਵਾਲੀਆਂ ਥਾਵਾਂ ‘ਤੇ ਪਹੁੰਚਣਗੇ ਤੇ ਪੱਕੀ ਕਿਲ੍ਹੇਬੰਦੀ ਦੇ ਨਾਲ ਅੰਦੋਲਨ ਤੇ ਅੰਦੋਲਨ ਵਾਲੀ ਥਾਂ ‘ਤੇ ਤੰਬੂਆਂ ਨੂੰ ਮਜ਼ਬੂਤ ਕਰੇਗਾ।”
ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ। ਟਿਕੈਤ ਨੇ ਕਿਹਾ ਸੀ ਕਿ ਸਰਕਾਰ ਨੂੰ 26 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂ ਅਸੀਂ ਆਪਣੇ ਟੈਂਟਾਂ ਦੀ ਮੁਰੰਮਤ ਵੀ ਕੰਮ ਕਰਵਾਵਾਂਗੇ। 6 ਮਹੀਨੇ ਦੀ ਹੋਰ ਤਿਆਰੀ ਕਰ ਕਰਾਂਗੇ, ਵਾਪਿਸ ਜਾ ਕੇ ਕੀ ਕਰਾਂਗੇ? ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਨੂੰ 26 ਨਵੰਬਰ ਨੂੰ 1 ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਵੀ ਹੋਈ ਸੀ ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ।