ਪੰਜਾਬ ਸਰਕਾਰ ਨੇ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਮਗਰੋਂ ਹੁਣ 2 ਮਈ 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਜਦਕਿ ਦੁਪਹਿਰ 02:00 ਵਜੇ ਬੰਦ ਹੋ ਜਾਣਗੇ। ਇਹ ਸਮਾਂ ਸਾਰਣੀ 15 ਜੁਲਾਈ 2023 ਤੱਕ ਲਾਗੂ ਰਹੇਗੀ। ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਣੇ ਸਾਰੇ ਦਫ਼ਤਰਾਂ ਵਿੱਚ ਲਾਗੂ ਹੋਵੇਗਾ।
